ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ ’ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
Jan 30th 2022, 08:01, by Narinder Jagga

ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜਨਵਰੀ 30

ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵਿਛੜੀ ਆਤਮਾ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਾਲਣਾ ਨਾਲ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਨ ਬਣੇ ਅਤੇ ਉਨ੍ਹਾਂ ਨੇ ਅਕਾਲ ਅਕੈਡਮੀਆਂ ਦੀ ਲੜੀ ਚਲਾ ਕੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਚਲਾਈਆਂ ਅਕੈਡਮੀਆਂ ਵਿਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ 'ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ। ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀਆਂ ਲਾਸਾਨੀ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਕ ਸਿਰੜੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਕਾਰਜ ਕੀਤੇ।

Facebook Page:https://www.facebook.com/factnewsnet

See videos:https://www.youtube.com/c/TheFACTNews/videos

The post ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

Previous Post Next Post

Contact Form