ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ’ਚ ਪੁੱਜਿਆ ਭਾਰਤ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ 'ਚ ਪੁੱਜਿਆ ਭਾਰਤ
Jan 30th 2022, 07:41, by Narinder Jagga

ਫੈਕਟ ਸਮਾਚਾਰ ਸੇਵਾ
ਕੂਲਿਜ ,ਜਨਵਰੀ 30

ਗੇਂਦਬਾਜ਼ ਰਵੀ ਕੁਮਾਰ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਿਛਲੀ ਚੈਂਪੀਅਨ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਥਾਂ ਪੱਕੀ ਕਰ ਲਈ ਹੈ। ਪਿਛਲੇ ਟੂਰਨਾਮੈਂਟ ਵਿੱਚ ਭਾਰਤ ਖ਼ਿਤਾਬੀ ਮੁਕਾਬਲੇ ਵਿੱਚ ਬੰਗਲਾਦੇਸ਼ ਤੋਂ ਹਾਰ ਗਿਆ ਸੀ।

ਚਾਰ ਵਾਰ ਦੀ ਚੈਂਪੀਅਨ ਭਾਰਤੀ ਟੀਮ 2 ਫਰਵਰੀ ਨੂੰ ਸੈਮੀਫਾਈਨਲ 'ਚ ਆਸਟ੍ਰੇਲੀਆ ਨਾਲ ਭਿੜੇਗੀ। ਰਵੀ ਨੇ ਬੱਲੇਬਾਜ਼ਾਂ ਲਈ ਮੁਸ਼ਕਲ ਪਿੱਚ 'ਤੇ ਸੱਤ ਓਵਰਾਂ 'ਚ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਬੰਗਲਾਦੇਸ਼ 37.1 ਓਵਰਾਂ ਵਿੱਚ 111 ਦੌੜਾਂ 'ਤੇ ਆਊਟ ਹੋ ਗਈ। ਜਵਾਬ 'ਚ ਭਾਰਤ ਨੇ 30.5 ਓਵਰਾਂ 'ਚ ਪੰਜ ਵਿਕਟਾਂ 'ਤੇ 117 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਸਲਾਮੀ ਬੱਲੇਬਾਜ਼ ਅੰਗਕ੍ਰਿਸ਼ ਰਘੂਵੰਸ਼ੀ ਨੇ ਸਭ ਤੋਂ ਵੱਧ 44 ਦੌੜਾਂ ਬਣਾਈਆਂ। ਕਪਤਾਨ ਯਸ਼ ਢੁੱਲ ਨੇ ਨਾਬਾਦ 20 ਅਤੇ ਉਪ ਕਪਤਾਨ ਸ਼ੇਖ ਰਾਸ਼ਿਦ ਨੇ 26 ਦੌੜਾਂ ਦਾ ਯੋਗਦਾਨ ਦਿੱਤਾ।

Facebook Page: https://www.facebook.com/factnewsnet

See videos: https://www.youtube.com/c/TheFACTNews/videos

The post ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ 'ਚ ਪੁੱਜਿਆ ਭਾਰਤ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

Previous Post Next Post

Contact Form