ਫਰਵਰੀ ‘ਚ ਇੱਕ ਵਾਰ ਫਿਰ ਵਧੇਗੀ ਠੰਢ , ਮੀਂਹ ਦੀ ਸੰਭਾਵਨਾ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਫਰਵਰੀ 'ਚ ਇੱਕ ਵਾਰ ਫਿਰ ਵਧੇਗੀ ਠੰਢ , ਮੀਂਹ ਦੀ ਸੰਭਾਵਨਾ
Jan 30th 2022, 07:47, by Narinder Jagga

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 30

ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਪਿਛਲੇ ਇੱਕ ਮਹੀਨੇ ਤੋਂ ਠੰਢ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਾਰਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ ਜਿਸ ਕਾਰਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ।

ਆਈਐਮਡੀ ਅਨੁਸਾਰ ਸੰਘਣੀ ਧੁੰਦ ਨੇ ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ, ਬਿਹਾਰ ਅਤੇ ਝਾਰਖੰਡ ਦੇ ਕਈ ਇਲਾਕਿਆਂ ਨੂੰ ਆਪਣੀਆ ਲਪੇਟ 'ਚ ਲੈ ਲਿਆ ਹੈ। ਅਸਮਾਨ ਵਿੱਚ ਧੁੰਦ ਦੀ ਚਾਦਰ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੈ। ਇਸ ਦੌਰਾਨ IMD ਨੇ ਫਰਵਰੀ 'ਚ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਦੇ ਪੈਟਰਨ 'ਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਕਿ 2 ਤੋਂ 4 ਫਰਵਰੀ ਦਰਮਿਆਨ ਦਿੱਲੀ, ਹਰਿਆਣਾ, ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਫਰਵਰੀ ਦੇ ਪਹਿਲੇ ਹਫ਼ਤੇ ਪੂਰਬੀ ਅਤੇ ਉੱਤਰ ਪੂਰਬੀ ਖੇਤਰਾਂ ਵਿੱਚ ਵੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਉੱਤਰ-ਪੱਛਮੀ ਭਾਰਤ 'ਚ ਸੀਤ ਲਹਿਰ ਦੇ ਹਾਲਾਤ ਘੱਟ ਹੋਣ ਦੀ ਸੰਭਾਵਨਾ ਹੈ। ਜਦਕਿ 3 ਫਰਵਰੀ ਤੱਕ ਘੱਟੋ-ਘੱਟ ਤਾਪਮਾਨ 3-4 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਸ ਦੇ ਨਾਲ ਹੀ 3 ਫਰਵਰੀ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਹੇਠਾਂ ਆਉਣ ਦੀ ਸੰਭਾਵਨਾ ਹੈ। ਬਾਰਸ਼ ਦੀਆਂ ਗਤੀਵਿਧੀਆਂ ਅਤੇ ਸੀਤ ਲਹਿਰ ਦੇ ਨਾਲ, 3 ਫਰਵਰੀ ਤੋਂ ਇੱਕ ਵਾਰ ਫਿਰ ਠੰਢ ਵਧ ਸਕਦੀ ਹੈ।

Facebook Page:https://www.facebook.com/factnewsnet

See videos: https://www.youtube.com/c/TheFACTNews/videos

 

The post ਫਰਵਰੀ 'ਚ ਇੱਕ ਵਾਰ ਫਿਰ ਵਧੇਗੀ ਠੰਢ , ਮੀਂਹ ਦੀ ਸੰਭਾਵਨਾ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

Previous Post Next Post

Contact Form