ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ‘ਤੇ ਲਗਾਏ ਧਮਕਾਉਣ ਦੇ ਦੋਸ਼

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA 'ਤੇ ਲਗਾਏ ਧਮਕਾਉਣ ਦੇ ਦੋਸ਼
Jan 30th 2022, 07:35, by Narinder Jagga

ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜਨਵਰੀ 30

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕ ਵਿਧਾਇਕ ਉਨ੍ਹਾਂ 'ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੱਤਾ ਤਾਂ ਚੋਣਾਂ 'ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਅਤੇ ਪੰਜਾਬ ਦੀ ਰਾਜਨੀਤੀ 'ਚ ਭੂਚਾਲ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਬਾਰੇ ਮੇਲ ਰਾਹੀਂ ਸੁਪਰੀਮ ਕੋਰਟ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਨ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਫੋਨ 'ਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹ ਇਸ ਸਭ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਮਾਮਲੇ 'ਚ ਕਿਸੇ ਵੀ ਧਮਕੀ ਤੋਂ ਨਹੀਂ ਡਰੇਗੀ, ਜੋ ਵੀ ਹੋਵੇਗਾ, ਉਹ ਮਜ਼ਬੂਤੀ ਨਾਲ ਇਸ ਦਾ ਸਾਹਮਣਾ ਕਰਨਗੇ।

ਉਨ੍ਹਾਂ ਦੱਸਿਆ ਕਿ ਮੇਰੇ 'ਤੇ ਇਕ ਵਿਧਾਇਕ ਰਾਹੀਂ ਇਕ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਵਿਧਾਇਕ ਨੇ ਧਮਕੀ ਦਿੱਤੀ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਉਸ ਨੂੰ ਦੇਖ ਲਵੇਗਾ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜੇਕਰ ਮੈਂ ਵਿਧਾਇਕ ਦੇ ਨਾਂ ਦਾ ਖੁਲਾਸਾ ਕੀਤਾ ਤਾਂ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਜਾਵੇਗਾ। ਨਾਲ ਹੀ ਜੇਕਰ ਪਾਰਟੀ ਦਾ ਨਾਂ ਲਿਆ ਜਾਵੇ ਤਾਂ 5 ਫੀਸਦੀ ਤਕ ਵੋਟਾਂ ਦਾ ਨੁਕਸਾਨ ਹੋਵੇਗਾ।

Facebook Page: https://www.facebook.com/factnewsnet

See videos: https://www.youtube.com/c/TheFACTNews/videos

The post ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA 'ਤੇ ਲਗਾਏ ਧਮਕਾਉਣ ਦੇ ਦੋਸ਼ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

Previous Post Next Post

Contact Form